HomeCanadaਕੈਨੇਡਾ ਦੌਰੇ ’ਤੇ ਪਹੁੰਚੇ ਅਕਾਲੀ ਯੂਥ ਆਗੂਆਂ ਦਾ ਲੈਂਗਲੀ ਵਿੱਚ ਭਰਵਾਂ ਸਵਾਗਤ,...

ਕੈਨੇਡਾ ਦੌਰੇ ’ਤੇ ਪਹੁੰਚੇ ਅਕਾਲੀ ਯੂਥ ਆਗੂਆਂ ਦਾ ਲੈਂਗਲੀ ਵਿੱਚ ਭਰਵਾਂ ਸਵਾਗਤ, ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ

ਕੈਨੇਡਾ ਦੌਰੇ ‘ਤੇ ਆਏ ਅਕਾਲੀ ਆਗੂਆਂ ਨੇ ਵਰਕਰਾਂ ਨੂੰ ਕੀਤਾ ਸੰਬੋਧਨ, ਪਾਰਟੀ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਲੈਂਗਲੀ/ਸਰੀ, ਜੂਨ (ਮਹੇਸ਼ਇੰਦਰ ਸਿੰਘ ਮਾਂਗਟ) — ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੀ ਖੇਤਰ ਵਿੱਚ ਸਥਾਨਕ ਅਕਾਲੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਤੋਂ ਕੈਨੇਡਾ ਦੌਰੇ ‘ਤੇ ਆਏ ਅਕਾਲੀ ਆਗੂਆਂ ਅਤੇ ਪਾਰਟੀ ਦੇ ਸਥਾਨਕ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਦੀ ਪਹਿਰੇਦਾਰ ਪਾਰਟੀ ਹੈ ਅਤੇ ਸੂਬੇ ਦੇ ਹਿੱਤਾਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ।

ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਅਤੇ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਉਭਰੇਗਾ।

ਰੈਲੀ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਝੱਬਰ, ਬਰਜਿੰਦਰ ਸਿੰਘ ਮੱਖਣ ਬਰਾੜ, ਪਰਮਜੀਤ ਸਿੰਘ ਢਿੱਲੋਂ, ਜਸਪ੍ਰੀਤ ਸਿੰਘ ਮਾਹਲਾ, ਐਡਵੋਕੇਟ ਰਾਜਕਮਲ ਸਿੰਘ, ਮਨਪ੍ਰੀਤ ਸਿੰਘ ਝੱਬਰ, ਸਤਵਿੰਦਰ ਪਾਲ ਸਿੰਘ, ਸ਼ਰਨਜੀਤ ਸਿੰਘ ਢਿੱਲੋਂ, ਹਰਜਾਪ ਸਿੰਘ ਸੰਘਾ, ਸਤਵਿੰਦਰ ਸਿੰਘ ਢੱਟ, ਗੁਰਬਖਸ਼ ਸਿੰਘ ਬਾਗੀ, ਪ੍ਰਸਿੱਧ ਗਾਇਕ ਕੇ.ਐੱਸ. ਮੱਖਣ ਅਤੇ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਕਈ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰਮਾਣਾ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਵਰਕਰਾਂ ਨੂੰ ਸੰਬੋਧਨ ਕੀਤਾ। ਸਮਾਗਮ ਵਿੱਚ ਗੁਰਦੀਪ ਪੈਂਥਰ, ਬੇਅੰਤ ਕੌਰ ਖਹਿਰਾ, ਸੁਰਿੰਦਰ ਪਾਲ ਸਿੰਘ ਔਲਖ, ਜਗਜੀਤ ਸਿੰਘ ਢਿੱਲੋਂ (ਜੀਤਾ ਦੀਵਾਨੇ), ਵਿਕੀ ਧਾਲੀਵਾਲ, ਹਰਜੋਤ ਸੰਧੂ, ਲਖਵੀਰ ਮਾਨ ਰਾਜੇਆਣਾ, ਹਰਬਖਸ਼ ਰਾਏ ਧੂਰਕੋਟ, ਰਣਜੀਤ ਸੰਧੂ ਕਪੂਰੇ, ਭਾਗ ਸਿੰਘ, ਕੁਲਵੰਤ ਬਾਪਲਾ, ਗੁਰਮੀਤ ਰਾਏ, ਹਰਦੀਪ ਹੈਰੀ ਮਹਲਕੱਲਾ, ਹਰਦੀਪ ਪਰਮਾਰ ਅਤੇ ਹਰਦਿਆਲ ਥਿੰਦ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

ਰੈਲੀ ਦੌਰਾਨ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਅਤੇ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਆਪਣੀ ਵਚਨਬੱਧਤਾ ਦੁਹਰਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments