Google search engine
Home Indian ਜੰਤਰ-ਮੰਤਰ ਧਰਨੇ ਦੇ ਦੂਜੇ ਦਿਨ ਅਭਿਜੀਤ ਦੀਪਕੇ ਨੇ ਕਿਸਾਨਾਂ ਤੋਂ ਮੰਗਿਆ ਸਾਥ,...

ਜੰਤਰ-ਮੰਤਰ ਧਰਨੇ ਦੇ ਦੂਜੇ ਦਿਨ ਅਭਿਜੀਤ ਦੀਪਕੇ ਨੇ ਕਿਸਾਨਾਂ ਤੋਂ ਮੰਗਿਆ ਸਾਥ, ਵਿਦਿਆਰਥੀਆਂ ਦੇ ਹੱਕ ‘ਚ ਇਕੱਠੇ ਹੋਣ ਦੀ ਕੀਤੀ ਅਪੀਲ

ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਧਰਨੇ ਦੇ ਦੂਜੇ ਦਿਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਮੁਖੀ ਅਭਿਜੀਤ ਦੀਪਕੇ ਨੇ ਕਿਸਾਨ ਭਾਈਚਾਰੇ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ, ਨੀਟ (NEET) ਪੇਪਰ ਲੀਕ ਮਾਮਲੇ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇਹ ਅੰਦੋਲਨ ਨੌਜਵਾਨਾਂ ਦੀ ਅਗਵਾਈ ਹੇਠ ਜਾਰੀ ਹੈ।

ਸ਼ਨਿੱਚਰਵਾਰ ਨੂੰ ਸੈਂਕੜੇ ਨੌਜਵਾਨ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਪੁਲੀਸ ਵੱਲੋਂ ਸ਼ਾਮ ਪੰਜ ਵਜੇ ਤੋਂ ਬਾਅਦ ਇਜਾਜ਼ਤ ਸਮਾਪਤ ਹੋਣ ਦਾ ਹਵਾਲਾ ਦਿੰਦਿਆਂ ਪ੍ਰਦਰਸ਼ਨਕਾਰੀਆਂ ਨੂੰ ਜਗ੍ਹਾ ਖਾਲੀ ਕਰਨ ਲਈ ਕਿਹਾ ਗਿਆ ਸੀ, ਪਰ ਅਭਿਜੀਤ ਦੀਪਕੇ ਅਤੇ ਕਈ ਹੋਰ ਲੋਕ ਪੂਰੀ ਰਾਤ ਜੰਤਰ-ਮੰਤਰ ‘ਤੇ ਡਟੇ ਰਹੇ ਅਤੇ ਧਰਨਾ ਜਾਰੀ ਰੱਖਿਆ।

ਐਤਵਾਰ ਨੂੰ ਲੋਕਾਂ ਨੂੰ ਸੰਬੋਧਨ ਕਰਦਿਆਂ ਦੀਪਕੇ ਨੇ ਕਿਹਾ ਕਿ ਇਹ ਅੰਦੋਲਨ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦਾ। ਉਨ੍ਹਾਂ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਨੂੰ ਟੈਸਟ ਖ਼ਤਮ ਹੋਣ ਤੋਂ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਨ, ਉਸ ਸਮੇਂ ਵਿਦਿਆਰਥੀਆਂ ਨੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਸੀ ਅਤੇ ਹੁਣ ਵਿਦਿਆਰਥੀਆਂ ਨੂੰ ਵੀ ਉਸੇ ਤਰ੍ਹਾਂ ਦੇ ਸਮਰਥਨ ਦੀ ਲੋੜ ਹੈ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਜੰਤਰ-ਮੰਤਰ ਪਹੁੰਚ ਕੇ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹਨ ਦੀ ਅਪੀਲ ਕੀਤੀ।

Exit mobile version