Google search engine
Home Punjab News ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਹੁਣ ਸੇਵਾ ਕੇਂਦਰਾਂ ਰਾਹੀਂ...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਹੁਣ ਸੇਵਾ ਕੇਂਦਰਾਂ ਰਾਹੀਂ ਵੀ ਸ਼ੁਰੂ

ਪੰਜਾਬ ਸਰਕਾਰ ਵੱਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜਾਣਕਾਰੀ ਦਿੱਤੀ ਕਿ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਸਾਰੀਆਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਜਲਦੀ ਮੁਕੰਮਲ ਕਰਕੇ 1 ਜੁਲਾਈ 2026 ਤੋਂ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦਾ ਹੈ।

ਡਿਪਟੀ ਕਮਿਸ਼ਨਰ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ। ਨਾਲ ਹੀ ਸੇਵਾ ਕੇਂਦਰ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਯੋਜਨਾ ਸਬੰਧੀ ਜਾਣਕਾਰੀ ਬੋਰਡਾਂ ਰਾਹੀਂ ਪ੍ਰਮੁੱਖ ਤੌਰ ‘ਤੇ ਪ੍ਰਦਰਸ਼ਿਤ ਕੀਤੀ ਜਾਵੇ ਅਤੇ ਰਜਿਸਟ੍ਰੇਸ਼ਨ ਲਈ ਆਉਣ ਵਾਲੀਆਂ ਮਹਿਲਾਵਾਂ ਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ।

ਇਸ ਫੈਸਲੇ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਰ ਸੁਗਮ ਹੋਵੇਗੀ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਨੂੰ ਯੋਜਨਾ ਦਾ ਲਾਭ ਮਿਲ ਸਕੇਗਾ।

Exit mobile version