
ਅੱਜ ਸਰੀ ਦੇ ਲਕਸ਼ਮੀ ਨਰਾਇਣ ਮੰਦਰ ਵਿਖੇ ਐਮਐਲਏ ਮਨਦੀਪ ਸਿੰਘ ਧਾਲੀਵਾਲ ਵੱਲੋਂ "ਮੀਟ ਐਂਡ ਗ੍ਰੀਟ" ਦੇ ਨਾਮ ਹੇਠ ਇੱਕ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰੀ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪਤਵੰਤੇ ਸੱਜਣਾਂ ਅਤੇ ਸਥਾਨਕ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਐਮਐਲਏ ਧਾਲੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸਰਕਾਰੀ ਸੇਵਾਵਾਂ, ਕਿਸੇ ਵਿਭਾਗ ਨਾਲ ਸਬੰਧਤ ਸਮੱਸਿਆ ਜਾਂ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਸ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਬੰਧਕ ਸਤੀਸ਼ ਕੁਮਾਰ ਜੀ, ਵਿਨੈ ਸ਼ਰਮਾ ਅਤੇ ਮੰਦਰ ਦੇ ਹੋਰ ਅਨੇਕਾਂ ਭਗਤ ਜਨ ਵੀ ਹਾਜ਼ਰ ਰਹੇ।
#BCPunjabiNews #MandeepSinghDhaliwal #SurreyBC #MeetAndGreet #LakshmiNarayanMandir #CommunityFirst #PunjabiCommunity #BritishColumbia #PublicService #PunjabiNews #CanadaPunjabi #SurreyCommunity



